ਚੰਡੀਗੜ੍ਹ, 30 ਸਤੰਬਰ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ਉੱਪਰ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਟਵੀਟ ਕਰਦਿਆ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੰਮ ਵਿਚ ਦਖਲ ਅੰਦਾਜ਼ੀ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਅਤੇ ਅਟਾਰਨੀ ਜਨਰਲ ਦੀ ਨਿਯੁਕਤੀ ਉੱਪਰ ਚੁੱਕੇ ਗਏ ਸਵਾਲ ਗਲਤ ਹਨ ਕਿਉਕਿ ਡੀ.ਜੀ.ਪੀ ਅਤੇ ਅਟਾਰਨੀ ਜਨਰਲ ਦੀ ਨਿਯੁਕਤੀ ਉੱਪਰ ਸਵਾਲ ਚੁੱਕਣਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਨੀਅਤ ਅਤੇ ਯੋਗਤਾ ਉੱਪਰ ਸਵਾਲ ਖੜੇ ਕਰਨਾ ਹੈ। ਇਹ ਸਮਾਂ ਆਪਣੇ ਪੈਰਾਂ ਨੂੰ ਜ਼ਮੀਨ ‘ਤੇ ਰੱਖਣ ਅਤੇ ਹਵਾ ਨੂੰ ਸਾਫ ਕਰਨ ਦਾ ਹੈ।