ਫਗਵਾੜਾ, 30 ਸਤੰਬਰ (ਰਮਨਦੀਪ) – ਫਗਵਾੜਾ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਮਹਿਲਾਵਾਂ ਦਾ ਇੱਕਲਿਆ ਹੀ ਘਰਾਂ ਚੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਲੁੱਟ ਖੋਹ ਦਾ ਇੱਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਹੈ ਫਗਵਾੜਾ ਦੀ ਲੇਬਰ ਕਾਲੋਨੀ ਵਿਖੇ ਜਿੱਥੇ ਕਿ ਮੋਟਰਸਾਈਕਲ ਸਵਾਰ 2 ਲੁਟੇਰੇ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨ ਜਾ ਰਹੀ ਇੱਕ ਮਹਿਲਾਂ ਦੇ ਕੰਨਾਂ ਦੀਆਂ ਬਾਲੀਆਂ ਝਪਟ ਕੇ ਫਰਾਰ ਹੋ ਗਏ। ਪੀੜਤ ਮਹਿਲਾ ਕਾਂਤਾ ਦੇਵੀ ਨੇ ਦੱਸਿਆ ਕਿ ਉਸ ਦਾ 40 ਤੋਂ 50 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਧਰ ਮਹੁੱਲਾ ਵਾਸੀਆਂ ਨੇ ਦੱਸਿਆ ਕਿ ਜਿਸ ਸਮੇਂ ਉਕਤ ਵਾਰਦਾਤ ਹੋਈ ਉਨਾਂ ਨੇ ਤਰੁੰਤ ਹੀ ਮੋਕੇ ਤੇ ਪਹੁੰਚ ਕੇ ਉਕਤ ਮੋਟਰਸਾਈਕਲ ਸਵਾਰ ਦੋਵੇਂ ਲੁਟੇਰਿਆ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਉਨਾਂ ਕਿਹਾ ਕਿ ਉਨਾਂ ਨੇ ਮੋਟਰਸਾਈਕਲ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ।