ਟਰਾਂਸਪੋਰਟ ਮਾਫੀਆਂ 15 ਦਿਨਾਂ ‘ਚ ਕਰਾਂਗੇ ਖਤਮ – ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ – ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਚਾਰਜ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਭਲਾਈਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਮਾਫੀਆਂ 15 ਦਿਨਾਂ ‘ਚ ਖਤਮ ਕੀਤਾ ਜਾਵੇਗਾ। 15-15 ਸਾਲਾਂ ਤੋਂ ਜੋ ਰੂਟ ਨਹੀਂ ਬਣੇ ਹਨ ਉਹ ਰੂਟ ਬਣਾਏ ਜਾਣਗੇ ਤੇ ਪੰਜਾਬ ਰੋਡਵੇਜ਼ ਪਨਬੱਸ ਨੂੰ ਘਾਟੇ ਵਾਲਾ ਅਦਾਰਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੱਚੇ ਕਾਮੇ ਪੱਕੇ ਕਰਨ ਦੀ ਤਜਵੀਜ਼ ਵਿਚਾਰ ਅਧੀਨ ਹੈ।ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ‘ਚ ਜਾਣ ਦੀਆਂ ਚਰਚਾਵਾਂ ‘ਤੇ ਉਨ੍ਹਾਂ ਕਿਹਾ ਕਿ ਮੇਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਹੈ ਕਿ ਉਹ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਪੰਜਾਬੀ ਉਨ੍ਹਾਂ ਨੂੰ ਨਫਰਤ ਕਰਨ।

Leave a Reply

Your email address will not be published. Required fields are marked *