ਨਵੀਂ ਦਿੱਲੀ, 30 ਸਤੰਬਰ – ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 47 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 39 ਠੀਕ ਹੋਏ ਹਨ ਅਤੇ ਕੋਈ ਵੀ ਮੌਤ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਨਹੀਂ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਕੋਰੋਨਾ ਦੇ ਕੁੱਲ ਮਾਮਲਿਆ ਦੀ ਗਿਣਤੀ 14,38,868, ਠੀਕ ਹੋਣ ਵਾਲਿਆਂ ਦੀ ਗਿਣਤੀ 14,13,381 ਅਤੇ ਮਰਨ ਵਾਲਿਆਂ ਦੀ ਗਿਣਤੀ 25,087 ਹੋ ਗਈ ਹੈ ਜਦਕਿ 400 ਸਰਗਰਮ ਮਾਮਲੇ ਹਨ।