ਸ੍ਰੀਨਗਰ, 1 ਅਕਤੂਬਰ – ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਨਹੀਂ ਹੋ ਸਕੀ ਹੈ। ਜੰਮੂ ਕਸ਼ਮੀਰ ਪੁਲਿਸ ਅਨੁਸਾਰ ਮੁੱਠਭੇੜ ਅਜੇ ਜਾਰੀ ਹੈ ਜਦਕਿ ਸੁਰੱਖਿਆ ਬਲ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਜਵਾਨ ਮੌਕੇ ‘ਤੇ ਮੌਜੂਦ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਰਾਜੌਰੀ ਤੋਂ ਸਰਚ ਅਭਿਆਨ ਦੌਰਾਨ 2 ਦਰਜਨ ਕਾਰਤੂਸ ਬਰਾਮਦ ਕੀਤੇ ਸਨ।
ਲ ਕਰਵਾਇਆ ਗਿਆ।