ਜੇ ਭਾਜਪਾ ‘ਚ ਗਏ ਕੈਪਟਨ ਤਾਂ ਸਮਝੋ ਪਹਿਲਾਂ ਹੀ ਮਿਲੀਭੁਗਤ ਸੀ – ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ – ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਫਿਰ ਪੀ.ਆਰ.ਟੀ.ਸੀ ਦੀ ਬੱਸ ਵਿਚ ਸਫਰ ਕੀਤਾ। ਉਹ ਸ੍ਰੀ ਮੁਕਤਸਰ ਸਾਹਿਬ ਦੇ ਭਲਾਈਆਣਾ ਤੋਂ ਚੰਡੀਗੜ੍ਹ ਵਾਇਆਂ ਬਠਿੰਡਾ ਜਾ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਵੱਲ ਖੜ੍ਹੇ ਲਗਭਗ 100 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਿਦਾਇਤਾਂ ਦੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਟਰਾਂਸਪੋਰਟ ਬਕਾਇਆ ਨਹੀਂ ਦਿੰਦਾ ਤਾਂ ਉਸ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ‘ਚ ਜਾਣ ਦੀਆਂ ਚਰਚਾਵਾਂ ਉੱਪਰ ਬੋਲਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਭਾਜਪਾ ‘ਚ ਜਾਂਦੇ ਹਨ ਤਾਂ ਸਮਝੋ ਇਹ ਪਹਿਲਾਂ ਹੀ ਭਾਜਪਾ ਤੇ ਕੈਪਟਨ ਦੀ ਮਿਲੀਭੁਗਤ ਸੀ।

Leave a Reply

Your email address will not be published. Required fields are marked *