ਨਵੀਂ ਦਿੱਲੀ, 1 ਅਕਤੂਬਰ – ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਈ ਮਹੀਨੇ ਬੀਤ ਚੁੱਕੇ ਹਨ, ਪਰ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ। ਕਿਸਾਨ ਅੰਦੋਲਨ ‘ਚ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ 66 ਸਾਲਾਂ ਬਲਕਾਰ ਸਿੰਘ ਵਜੋ ਹੋਈ ਹੈ ਜੋ ਕਿ ਅਟਾਰੀ ਦੇ ਪਿੰਡ ਮੋਦੇ ਦਾ ਰਹਿਣ ਵਾਲਾ ਸੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਕਿਸਾਨ ਦਾ ਕਰਜ਼ਾ ਮਾਫ ਕਰਨ, ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।