ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ

ਨਵੀਂ ਦਿੱਲੀ, 1 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਪ੍ਰਧਾਨ ਮੰਤਰੀ ਨਿਵਾਸ ਦਿੱਲੀ ਪਹੁੰਚ ਗਏ ਹਨ। ਚਰਨਜੀਤ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਚਰਨਜੀਤ ਚੰਨੀ ਪ੍ਰਧਾਨ ਮੰਤਰੀ ਪਾਸੋਂ ਝੋਨੇ ਦੀ ਖਰੀਦ, ਖੇਤੀ ਕਾਨੂੰਨ ਰੱਦ ਕਰਨ ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਮੰਗ ਕਰਨਗੇ। ਇਸ ਤੋਂ ਉਪਰੰਤ ਚਰਨਜੀਤ ਚੰਨੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਨਾਲ ਵੀ ਮੁਲਾਕਾਤ ਕਰਨਗੇ।

Leave a Reply

Your email address will not be published. Required fields are marked *