ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਆਂਗਨਵਾੜੀ ਵਰਕਰ ਯੂਨਅੀਨ ਦੀ ਹਿਮਾਇਤ

ਚੰਡੀਗੜ੍ਹ, 1 ਅਕਤੂਬਰ – ਆਂਗਨਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਵਿਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ‘ਤੇ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਦਿੱਤੇ ਭਰੋਸੇ ਤੋਂ ਬਾਅਦ ਆਲ ਪੰਜਾਬ ਆਂਗਨਵਾੜੀ ਵਰਕਰ ਯੂਨੀਅਨ ਨੇ ਵੀ ਐਲਾਨ ਕੀਤਾ ਕਿ 2022 ਵਿਧਾਨ ਸਭਾ ਚੋਣਾਂ ਵਿਚ ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਿਮਾਇਤ ਕੀਤੀ ਜਾਵੇਗੀ।

Leave a Reply

Your email address will not be published. Required fields are marked *