ਚੰਡੀਗੜ੍ਹ, 1 ਅਕਤੂਬਰ – ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨੇ ਸਾਧੇ ਸਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਹਰੀਸ਼ ਰਾਵਤ ਨੂੰ ਜਵਾਬ ਦਿੱਤਾ ਹੈ ਤੇ ਹਰੀਸ਼ ਰਾਵਤ ਉੱਪਰ ਕਈ ਸਵਾਲ ਖੜੇ ਕੀਤੇ ਹਨ। ਆਪਣੇ ਟਵੀਟ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੀਸ਼ ਰਾਵਤ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦੀ ਗੱਲ ਕਹਿ ਰਹੇ ਸਨ ਪਰੰਤੂ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕ ਦਲ ਦੀ ਮੀਟਿੰਗ ਬਾਰੇ ਉਨ੍ਹਾਂ ਨੂੰ ਕੁੱਝ ਨਹੀਂ ਦੱਸਿਆ ਗਿਆ। ਕੈਪਟਨ ਮੁਤਾਬਿਕ ਹਰੀਸ਼ ਰਾਵਤ ਨੇ 43 ਵਿਧਾਇਕਾਂ ਦੁਆਰਾ ਭੇਜੇ ਪੱਤਰ ਬਾਰੇ ਵੀ ਕੁੱਝ ਨਾ ਦੇਖਣ ਦਾ ਦਾਅਵਾ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਉੱਪਰ ਸ਼ਬਦੀ ਹਮਲੇ ਕਰਨ ਦੀ ਦਿੱਤੀ ਖੁੱਲ੍ਹ ਨੂੰ ਲੈ ਕੇ ਸਵਾਲੀਆਂ ਨਿਸ਼ਾਨ ਖੜੇ ਕੀਤੇ।