ਨਵੀਂ ਦਿੱਲੀ, 1 ਅਕਤੂਬਰ – ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਨੇ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਨਿਵਾਸ ਵਿਖੇ ਮੀਟਿੰਗ ਕੀਤੀ। ਮੀਟਿੰਗ ਤੋਂ ਉਪਰੰਤ ਚਰਨਜੀਤ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਪਾਸੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਪਾਸੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਕੋਰੋਨਾ ਕਾਰਨ ਬੰਦ ਪਿਆ ਕਰਤਾਰਪੁਰ ਕਾਰੀਡੋਰ ਵੀ ਖੋਲ੍ਹਣ ਦੀ ਮੰਗ ਕੀਤੀ ਹੈ।