ਲੁਧਿਆਣਾ, 3 ਅਕਤੂਬਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਵਿਖੇ ਬੱਸ ਸਟੈਂਡ ਸਾਫ ਕਰਨ ਦੀ ਮੁਹਿੰਮ ਸ਼ੁਰੂ ਕੀਤੀ।ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਭਰ ਦੇ ਬਸ ਸਟੈਂਡਾਂ ਵਿਚ ਅੱਜ ਸਫਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਟਰਾਂਸਪੋਰਟ ਮਾਫੀਆ ਕਾਰਨ ਸਰਕਾਰ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ।ਟਰਾਂਸਪੋਰਟ ਮਾਫੀਆ ਨੂੰ 10 ਦਿਨਾਂ ਦੇ ਅੰਦਰ ਖਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਦੋ ਦਿਨਾਂ ‘ਚ ਲੋਕਾਂ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ਵਿਚ ਟਰਾਂਸਪੋਰਟ ਮਹਿਕਮੇ ਜਾਂ ਬੱਸਾਂ ਸਬੰਧੀ ਕੋਈ ਵੀ ਸ਼ਿਕਾਇਤ ਉਨ੍ਹਾਂ ਨੂੰ ਕੀਤੀ ਜਾ ਸਕਦੀ ਹੈ।