ਨਵੀਂ ਦਿੱਲੀ, 3 ਅਕਤੂਬਰ – ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚੱਲਦਿਆ ਭਾਰਤ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਚੌਥੇ ਦਿਨ ਫਿਰ ਵਧਾਈਆਂ ਹਨ। ਪੈਟਰੋਲ ਅੱਜ 25 ਪੈਸੇ ਅਤੇ ਡੀਜ਼ਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ 102.39 ਰੁਪਏ, ਡੀਜ਼ਲ 90.77 ਰੁਪਏ, ਮੁੰਬਈ ‘ਚ ਪੈਟਰੋਲ 108.43 ਰੁਪਏ ਤੇ ਡੀਜ਼ਲ 98.48ਰੁਪਏ ਅਤੇ ਚੰਡੀਗੜ੍ਹ ‘ਚ ਪੈਟਰੋਲ 98.58 ਰੁਪਏ ਤੇ ਡੀਜ਼ਲ 90.50 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇੱਕ ਹਫਤੇ ‘ਚ ਪੈਟਰੋਲ ਦੀਆਂ ਕੀਮਤਾਂ 5 ਵਾਰ ਅਤੇ 10 ਦਿਨਾਂ ‘ਚ ਡੀਜ਼ਲ ਦੀਆਂ ਕੀਮਤਾਂ 8 ਵਾਰ ਵਧੀਆਂ ਹਨ।