ਹੁਸ਼ਿਆਰਪੁਰ, 3 ਅਕਤੂਬਰ – ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਣਕ ਦੀ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦਾ ਫੈਸਲਾ ਬਦਲਦੇ ਹੋਏ 3 ਅਕਤੂਬਰ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸ ਦੇ ਤਹਿਤ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿਖੇ ਵੀ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਮੰਡੀ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ।