ਲਖਨਊ, 4 ਅਕਤੂਬਰ – ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿਖੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਇਕ ਸਮਾਗਮ ‘ਚ ਸ਼ਾਮਿਲ ਹੋਣ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਖੀਮਪੁਰ ਖੀਰੀ ਜਾਣ ਦਾ ਐਲਾਨ ਕੀਤਾ ਸੀ। ਇਸ ਨੂੰ ਦੇਖਦੇ ਹੋਏ ਭੁਪੇਸ਼ ਬਘੇਲ ਅਤੇ ਸੁਖਜਿੰਦਰ ਰੰਧਾਵਾ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਅਡੀਸ਼ਨਲ ਚੀਫ ਸੈਕਟਰੀ ਨੇ ਦੋਵਾਂ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦੀ ਇਜਾਜ਼ਤ ਦੇਣ ਲਈ ਕਿਹਾ ਹੈ।