ਲਖਨਊ, 4 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਇਸ ਸਹਿਮਤੀ ਅਨੁਸਾਰ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਮੁਆਵਜ਼ਾ ਅਤੇ ਜਖਮੀਂਆਂ ਨੂੰ 10-10 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਨੂੰ ਯੋਗਤਾ ਅਨੁਸਾਰ ਨੌਕਰੀ, 8 ਦਿਨਾਂ ‘ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਰਿਟਾਇਰਡ ਜੱਜ ਤੋਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।