ਲਖਨਊ, 5 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਗੱਡੀ ਚੜਾਉਣ ਕਾਰਨ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਕੁੱਲ 9 ਮੌਤਾਂ ਹੋਈਆਂ ਸਨ।ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ‘ਤੇ ਕਿਸਾਨਾਂ ਉੱਪਰ ਗੱਡੀ ਚੜਾਉਣ ਦਾ ਦੋਸ਼ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਐੱਸ.ਯੂ.ਵੀ ਗੱਡੀ ਕਿਸਾਨਾਂ ਨੂੰ ਕੁਚਲਦੇ ਹੋਏ ਜਾਂਦੀ ਦਿਖਾਈ ਦੇ ਰਹੀ ਹੈ। ਇਹ ਵੀਡੀਓ ਪ੍ਰਿਅੰਕਾ ਗਾਂਧੀ ਅਤੇ ਆਪ ਨੇਤਾ ਸੰਜੇ ਸਿੰਘ ਨੇ ਜਾਰੀ ਕੀਤੀ ਹੈ।