ਰਾਏਪੁਰ, 5 ਅਕਤੂਬਰ – ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਹ ਬਹੁਤ ਮੰਦਭਾਗਾ ਹੈ ਕਿ ਨੇਤਾ ਉਸੇ ਰਾਜ (ਉੱਤਰ ਪ੍ਰਦੇਸ਼) ਵਿਚ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮਨਾ ਰਹੇ ਹਨ, ਜਿੱਥੇ ਨਿਆਂ ਤੋਂ ਇਨਕਾਰ ਕੀਤਾ ਗਿਆ ਹੈ।