ਚੰਡੀਗੜ੍ਹ, 5 ਅਕਤੂਬਰ – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਹੋਰ ਮੰਤਰੀਆਂ ਅਤੇ ਵਿਧਾਇਕਾਂ ਨਾਲ ਗਾਂਧੀ ਭਵਨ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੁਰੀ ਤਰਾਂ ਦਰੜਿਆ ਗਿਆ ਹੈ। ਇਸ ਘਟਨਾ ਨੇ ਜ਼ਲਿਆਂਵਾਲਾ ਬਾਗ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਅੱਜ ਪੂਰੇ ਦੇਸ਼ ਦਾ ਖੂਨ ਖੌਲ ਰਿਹਾ ਹੈ।