ਚੰਡੀਗੜ੍ਹ, 5 ਅਕਤੂਬਰ – ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਪਿੱਛੇ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤੇ ਸਾਡੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਜੋ ਕਿ ਕਿਸਾਨਾਂ ਲਈ ਲੜਾਈ ਲੜ ਰਹੀ ਹੈ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਵੱਲੋਂ ਲਖੀਮਪੁਰ ਖੀਰੀ ਵੱਲੋਂ ਰੋਸ ਮਾਰਚ ਕੀਤਾ ਜਾਵੇਗਾ।