ਚੰਡੀਗੜ੍ਹ, 5 ਅਕਤੂਬਰ – ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੂਕਤੀ ਪੱਤਰ ਜਾਰੀ ਕੀਤੇ ਗਏ। ਇਹ ਜਾਣਕਾਰੀ ਖੇਤੀਬਾੜੀ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਨੇ ਦਿੰਦਿਆਂ ਦੱਸਿਆ ਕਿ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਰਹਿਣ ਲਈ ਵਚਨਬੱਧ ਹੈ।