ਮੁੰਬਈ, 6 ਅਕਤੂਬਰ – ਟੀ.ਵੀ ਸੀਰੀਅਲਾਂ ਦੀ ਦੁਨੀਆ ‘ਚ ਸਭ ਤੋਂ ਹਿੰਦੀ ਸੀਰੀਅਲ ਰਾਮਾਇਣ ‘ਚ ਰਾਵਣ ਦਾ ਕਿਰਦਾਰ ਅਦਾ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਦਾ 82 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਮੰਗਲਵਾਰ ਰਾਤ ਉਨ੍ਹਾਂ ਨੇ ਮੁੰਬਈ ‘ਚ ਆਖਰੀ ਸਾਹ ਲਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲਦੇ ਆ ਰਹੇ ਸਨ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਪਰੰਤੂ ਬੀਤੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।ਅਰਵਿੰਦ ਤ੍ਰਿਵੇਦੀ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।