ਲਖਨਊ, 6 ਅਕਤੂਬਰ – ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਤਿੰਨ ਹੋਰ ਲੋਕਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਦਿੱਤੀ।ਦੱਸਣਯੋਗ ਹੈ ਕਿ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਲਖੀਮਪੁਰ ਖੀਰੀ ਘਟਨਾ ਦੇ ਪੀੜਤਾਂ ਨੂੰ ਮਿਲਣ ਚਾਹੁੰਦੇ ਸਨ ਤੇ ਪ੍ਰਿਅੰਕਾ ਗਾਂਧੀ ਨੂੰ ਗੈਸਟ ਹਾਊਸ ‘ਚ ਪਿਛਲੇ 2 ਦਿਨਾਂ ਤੋਂ ਨਜ਼ਰਬੰਦ ਕੀਤਾ ਗਿਆ ਸੀ।