ਲਖਨਊ, 6 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਈ ਘਟਨਾ ਤੋਂ ਬਾਅਦ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਉੱਤਰ ਪ੍ਰਦੇਸ਼ ਗ੍ਰਹਿ ਵਿਭਾਗ ਵੱਲੋਂ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ADG, Law & Order ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਰਾਜ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਤੀਬੰਧ ਲਗਾਏ ਗਏ ਸਨ। ਪਰ ਹੁਣ ਜੋ ਕੋਈ ਵੀ ਉੱਥੇ ਜਾਣਾ ਚਾਹੁੰਦਾ ਹੈ, ਜਾ ਸਕਦਾ ਹੈ। ਰਾਜ ਸਰਕਾਰ ਵੱਲੋਂ 5 ਲੋਕਾਂ ਦੇ ਸਮੂਹ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।