ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ – ਗੁਲਾਬੀ ਸੁੰਡੀ ਦੇ ਹਮਲੇ ਕਾਰਨ ਮਾਲਵਾ ਬੈਲਟ ‘ਚ ਕਿਸਾਨਾਂ ਦੀ ਨਰਮੇ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮਾਲਵਾ ਬੈਲਟ ਦੇ 5 ਜ਼ਿਲਿ੍ਹਆਂ ਦੇ ਕਿਸਾਨਾਂ ਵੱਲੋਂ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਦੀ ਪਿੰਡ ਬਾਦਲ ਸਥਿਤ ਕੋਠੀ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਸਰਕਾਰ ਮੁਆਵਜੇ ਦਾ ਪੱਕਾ ਐਲਾਨ ਨਹੀਂ ਕਰਦੀ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।