ਮੁੰਬਈ, 6 ਅਕਤੂਬਰ – ਮਹਾਂਰਾਸ਼ਟਰ ਕੈਬਨਿਟ ਦੀ ਮੀਟਿੰਗ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ‘ਚ ਕਿਸਾਨਾਂ ਦੀ ਮੌਤ ਉੱਪਰ ਦੁੱਖ ਪ੍ਰਗਟ ਕਰਨ ਲਈ ਪ੍ਰਸਤਾਵ ਪਾਸ ਕੀਤਾ ਗਿਆ। ਮਹਾਂਰਾਸਟਰ ਦੇ ਕੈਬਨਿਟ ਮੰਤਰੀ ਅਤੇ ਐਨ.ਸੀ.ਪੀ ਆਗੂ ਜੈਅੰਤ ਪਟੇਲ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਖਿਲਾਫ 11 ਅਕਤੂਬਰ ਨੂੰ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ।