ਨਵੀਂ ਦਿੱਲੀ, 7 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 22,431 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਇਹ ਇੱਕ ਦਿਨ ‘ਚ 20 ਫੀਸਦ ਦਾ ਉਛਾਲ ਹੈ।ਇਸ ਤੋਂ ਇਲਾਵਾ 24,602 ਠੀਕ ਹੋਏ ਹਨ ਤੇ 318 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 15,914 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 122 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,38,94,312, ਸਰਗਰਮ ਮਾਮਲਿਆਂ ਦੀ ਗਿਣਤੀ 2,44,198, ਠੀਕ ਹੋਣ ਵਾਲਿਆਂ ਦੀ ਗਿਣਤੀ 3,32,258, ਕੁੱਲ ਮੌਤਾਂ ਦੀ ਗਿਣਤੀ 4,49,856 ਅਤੇ 92.63 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।