ਲਖਨਊ, 7 ਸਤੰਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਪੀੜਤਾਂ ਨੂੰ ਮਿਲਣ ਤੋਂ ਬਾਅਦ ਕਾਂਗਰਸ ਦੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਲੋਕਤੰਤਰ ‘ਚ ਨਿਆਂ ਇੱਕ ਅਧਿਕਾਰ ਹੈ ਤੇ ਨਿਆਂ ਲਈ ਉਹ ਆਪਣੀ ਲੜਾਈ ਜਾਰੀ ਰੱਖਣਗੇ।ਪ੍ਰਿਅੰਕਾ ਗਾਂਧੀ ਅਨੁਸਾਰ ਕੱਲ੍ਹ ਜਿੰਨੇ ਵੀ ਪੀੜਤ ਉਨ੍ਹਾਂ ਨੂੰ ਮਿਲੇ ਸਨ, ਸਾਰਿਆਂ ਦੀ ਇੱਕੋ ਮੰਗ ਸੀ ਕਿ ਉਨ੍ਹਾਂ ਨੂੰ ਨਿਆਂ ਮਿਲੇ। ਘਟਨਾ ਦੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਾਜ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ।