ਮੋਹਾਲੀ, 7 ਅਕਤੂਬਰ – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕਾਂਗਰਸ ਦਾ ਮਾਰਚ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕਿਹਾ ਕਿ ਪਾਰਟੀ ਤੋਂ ਉੱਪਰ ਉੱਠ ਕੇ ਉਹ ਕਿਸਾਨਾਂ ਦੇ ਨਾਲ ਹਨ ਤੇ ਕਿਸਾਨਾਂ ਲਈ ਕੁੱਝ ਵੀ ਕਰਨਗੇ। ਇਸ ਦੇ ਨਾਲ ਹੀ ਉੁਨ੍ਹਾਂ ਕਿਹਾ ਕਿ ਕੱਲ੍ਹ ਤੱਕ ਘਟਨਾ ਦੇ ਦੋਸ਼ੀ ਕੇਂਦਰੀ ਰਾਜ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ।