ਨਵੀਂ ਦਿੱਲੀ, 7 ਅਕਤੂਬਰ – ਲਖੀਮਪੁਰ ਖੀਰੀ ਵਿਖੇ ਐਤਵਾਰ ਨੂੰ ਹੋਈ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਤੋਂ ਸਵਾਲ ਪੁੱਛਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਕਿੰਨੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ ਤੇ ਕਿੰਨੇ ਦੋਸ਼ੀ ਹਨ। ਇਸ ਸਭ ਨੂੰ ਲੈ ਕੇ ਯੂ.ਪੀ ਸਰਕਾਰ ਸੁਪਰੀਮ ਕੋਰਟ ‘ਚ ਕੱਲ੍ਹ ਤੱਕ ਸਟੇਟਸ ਰਿਪੋਰਟ ਦਾਖਲ ਕਰੇ। ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੱਲ੍ਹ ਫਿਰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।ਇਸ ਮਾਮਲੇ ‘ਚ ਸੁਪਰੀਮ ਕੋਰਟ ਨੂੰ ਚਿੱਠੀ ਪਾਉਣ ਵਾਲੇ ਵਕੀਮ ਸ਼ਿਵਕੁਮਾਰ ਤ੍ਰਿਪਾਠੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ‘ਚ ਕਈ ਕਿਸਾਨ ਮਾਰੇ ਗਏ ਹਨ ਤੇ ਇਹ ਸਭ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਹੋਇਆ ਹੈ।ਸੁਪਰੀਮ ਕੋਰਟ ਇਸ ਮਾਮਲੇ ‘ਚ ਉਚਿਤ ਕਾਰਵਾਈ ਕਰੇ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਡੀ ਚਿੱਠੀ ਨੂੰ ਸੁਪਰੀਮ ਕੋਰਟ ਗੰਭੀਰਤਾ ਨਾਲ ਲਵੇਗਾ ਤੇ ਦੋਸ਼ੀਆਂ ਖਿਲਾਫ ਐਕਸ਼ਨ ਲਵੇਗਾ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਹੈ।