ਨਵੀਂ ਦਿੱਲੀ, 9 ਅਕਤੂਬਰ – ਅੰਤਰਰਾਸ਼ਟਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਭਾਰਤ ‘ਚ ਤੇਲ ਕੰਪਨੀਆਂ ਨੇ ਲਗਾਤਾਰ 5ਵੇਂ ਦਿਨ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਾਈਆਂ ਹਨ। ਦਿੱਲੀ ‘ਚ ਪੈਟਰੋਲ ਅੱਜ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ 103.84 ਰੁਪਏ, ਡੀਜ਼ਲ 92.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।ਇਸੇ ਤਰਾਂ ਮੁੰਬਈ ‘ਚ ਪੈਟਰੋਲ 109.83 ਰੁਪਏ ਤੇ ਡੀਜ਼ਲ 100.29 ਰੁਪਏ ਅਤੇ ਚੇਨਈ ‘ਚ ਪੈਟਰੋਲ 101.27 ਰੁਪਏ ਤੇ ਡੀਜ਼ਲ 96.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।