ਲਖਨਊ, 9 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾਂ ਦਾ ਬੇਟਾ ਆਸ਼ੀਸ਼ ਮਿਸ਼ਰਾ ਅੱਜ ਯੂ.ਪੀ ਪੁਲਿਸ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਹੋਇਆ। ਮੁੰਬਈ ਪੁਲਿਸ ਨੇ ਆਸ਼ੀਸ਼ ਮਿਸ਼ਰਾ ਨੂੰ ਧਾਰਾ 160 ਦੇ ਤਹਿਤ ਸੰਮਨ ਭੇਜਿਆ ਸੀ। ਮੰਨਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਜੇਕਰ ਆਸ਼ੀਸ਼ ਮਿਸ਼ਰਾ ਦੇ ਜਵਾਬ ਤੋਂ ਸੰਤੁਸ਼ਟ ਨਾ ਹੋਈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਲਖੀਮਪੁਰ ਖੀਰੀ ਕੇਸ ‘ਚ ਕਿਸੇ ਵੀ ਦਬਾਅ ਹੇਠ ਕਿਸੇ ਤਰਾਂ ਦੀ ਕਾਰਾਵਈ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਦੋਸ਼ਾਂ ਦੇ ਆਧਾਰ ‘ਤੇ ਕਾਰਵਾਈ ਨਹੀਂ ਹੋਵੇਗੀ।ਕਾਰਵਾਈ ਹੋਵੇਗੀ ਤਾਂ ਠੋਸ ਸਬੂਤਾਂ ਦੇ ਆਧਾਰ ‘ਤੇ ਹੋਵੇਗੀ।