ਭਾਰਤ ‘ਚ ਪਿਛਲੇ 206 ਦਿਨਾਂ ਤੋਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਸਰਗਰਮ ਮਾਮਲੇ

ਨਵੀਂ ਦਿੱਲੀ, 9 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 19,740 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਹੁਣ ਤੱਕ ਕੋਰੋਨਾ ਸੰਕਰਮਿਤਾਂ ਦੀ ਸੰਖਿਆ ਵੱਧ ਕੇ 3,39,35,309 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 248 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ ਵੀ ਵੱਧ ਕੇ 4,50,375 ਹੋ ਗਿਆ ਹੈ।ਸਿਹਤ ਮੰਤਰਾਲੇ ਅਨੁਸਾਰ ਦੇਸ਼ ਭਰ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,36,643 ਦਰਜ ਕੀਤੀ ਗਈ ਹੈ, ਜੋ ਕਿ ਪਿਛਲੇ 206 ਦਿਨਾਂ ‘ਚ ਸਭ ਤੋਂ ਘੱਟ ਹੈ। ਇਸ ਤੋਂ ਇਲਾਵਾ 23,070 ਮਰੀਜ਼ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਤੋਂ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 3,32,48,291 ਹੋ ਗਈ ਹੈ।ਜੇ ਗੱਲ ਕਰੀਏ ਦਿੱਲੀ ਦੀ ਤਾ ਇੱਥੇ ਲਗਾਤਾਰ 5ਵੇਂ ਦਿਨ ਕੋਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ।

Leave a Reply

Your email address will not be published. Required fields are marked *