ਨਵੀਂ ਦਿੱਲੀ, 9 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਜੀ ਨੂੰ ਸਿੰਘੂ ਅਤੇ ਟਿਕਰੀ ਬਾਰਡਰ ਖੋਲ੍ਹਣ ਦੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜ ਵਿਚ ਕਈ ਥਾਵਾਂ ‘ਤੇ ਹੋ ਰਹੇ ਕਿਸਾਨ ਦੇ ਵਿਰੋਧ ਪ੍ਰਦਰਸ਼ਨਾਂ ਬਾਰੇ ਵੀ ਅਮਿਤ ਸ਼ਾਹ ਜੀ ਨੂੰ ਜਾਣੂੰ ਕਰਵਾਇਆ ਹੈ। ਮੈਨੂੰ ਪੂਰੀ ਉਮੀਦ ਹੈ ਕਿ ਸਿੰਘੂ ਅਤੇ ਟਿਕਰੀ ਬਾਰਡਰ ਜਲਦ ਖੁੱਲ੍ਹ ਜਾਣਗੇ।