ਨਵੀਂ ਦਿੱਲੀ, 9 ਅਕਤੂਬਰ – ਦਿੱਲੀ ਸਮੇਤ ਪੂਰੇ ਐਨ.ਸੀ.ਆਰ ਵਿਚ ਆਉਣ ਵਾਲੇ ਦਿਨਾਂ ‘ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਦਿੱਲੀ ਅਤੇ ਐਨ.ਸੀ.ਆਰ ਵਿਚ ਕੋਲੇ ਨਾਲ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਦਾਦਰੀ, ਬਦਰਪੁਰ ਅਤੇ ਝੱਜਰ ਵਿਚ ਕੋਲੇ ਦੀ ਕਮੀ ਹੋ ਗਈ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਦਖਲ ਦੇਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਰੇਲਵੇ ਵੱਲੋਂ ਪਲਾਂਟਾ ਨੂੰ ਕੋਲਾ ਮੁਹੱਈਆ ਕਰਵਾਉਣ ਲਈ ਜ਼ਰੂਰੀ ਵਿਵਸਥਾ ਨਾ ਕੀਤੇ ਜਾਣ ਕਰਕੇ ਕੋਲੇ ਦੀ ਸਮੱਸਿਆ ਖੜੀ ਹੋਈ ਹੈ। ਇਸ ਲਈ ਪ੍ਰਧਾਨ ਮੰਤਰੀ ਰੇਲਵੇ ਨੂੰ ਜ਼ਰੂਰੀ ਨਿਰਦੇਸ਼ ਦੇਣ।