ਪ੍ਰਿਅੰਕਾ ਗਾਂਧੀ ਮੌਨ ਵਰਤ ‘ਤੇ

ਲਖਨਊ, 11 ਅਕਤੂਬਰ – ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲੈ ਕੇ ਦੇਸ਼ ਭਰ ‘ਚ ਮੌਨ ਵਰਤ ਰੱਖ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਤਹਿਤ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਲਖਨਊ ਵਿਖੇ ਮਹਾਂਤਮਾ ਗਾਂਧੀ ਦੇ ਬੁੱਤ ਕੋਲ ਹੋਰ ਕਾਂਗਰਸੀ ਵਰਕਰਾਂ ਸਮੇਤ ਮੌਨ ਵਰਤ ‘ਤੇ ਬੈਠੇ ਹੋਏ ਹਨ। ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਕਾਂਡ ‘ਚ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਅਤੇ ਉਸ ਦੇ ਬੇਟੇ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *