ਲਖਨਊ, 11 ਅਕਤੂਬਰ – ਲਖੀਮਪੁਰ ਖੀਰੀ ਕਾਂਡ ‘ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਸਮੇਤ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਪੁੱਛਗਿੱਛ ਦੌਰਾਨ ਵਕੀਲ ਮੌਜੂਦ ਰਹਿਣਗੇ।ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ ਦੀ ਗੱਡੀ ਦੀ ਵੀ ਜਾਂਚ ਹੋਵੇਗੀ।ਪੁਲਿਸ ਨੇ ਆਸ਼ੀਸ਼ ਮਿਸ਼ਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਸੀ।ਇਹ ਜਾਣਕਾਰੀ ਸਰਕਾਰੀ ਵਕੀਲ ਐੱਸ.ਪੀ ਯਾਦਵ ਨੇ ਦਿੱਤੀ।