ਚੰਡੀਗੜ੍ਹ, 12 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ, ਹੁਸ਼ਿਆਰਪੁਰ ਅਤੇ ਮੋਹਾਲੀ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਧਾਇਕਾਂ ਨੇ ਆਪਣੇ ਆਪਣੇ ਹਲਕੇ ਦੇ ਲੋਕਾਂ ਦੀਆਂ ਜ਼ਮੀਨੀ ਪੱਧਰ ‘ਤੇ ਸ਼ਿਕਾਇਤਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ। ਲੋਕਾਂ ਦੀਆਂ ਸ਼ਿਕਾਇਤਾਂ ਜਾਣਨ ਤੋਂ ਬਾਅਦ ਚਰਨਜੀਤ ਚੰਨੀ ਨੇ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਵਿਧਾ ਕੈਂਪ ਲਗਾਉਣ ਦਾ ਫੈਸਲਾ ਕੀਤੀ।ਇਨ੍ਹਾਂ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ।