ਪਠਾਨਕੋਟ, 12 ਅਕਤੂਬਰ – Improvement Trust ਪਠਾਨਕੋਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਲ ਹੀ ਉਨ੍ਹਾਂ ਕਾਂਗਰਸ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਸਥਾਨਕ ਵਿਧਾਇਕ ਅਮਿਤ ਵਿਜ ਉੱਪਰ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਵਿਧਾਇਕ ਅਮਿਤ ਵਿਜ ਵੱਲੋਂ ਕੀਤੀਆਂ ਜਾ ਰਹੀਆਂ ਮਨ ਮਰਜ਼ੀਆਂ ਤੋਂ ਤੰਗ ਆ ਕੇ ਉਹ ਅਸਤੀਫਾ ਦੇ ਰਹੇ ਹਨ।