ਪੰਚਕੂਲਾ, 12 ਅਕਤੂਬਰ – ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਿਚ ਅੱਜ ਸੁਣਵਾਈ ਹੋਈ। ਮਾਮਲੇ ‘ਚ ਦੋਸ਼ੀ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਬਾਕੀ ਸਾਰੇ ਦੋਸ਼ੀਆਂ ਨੂੰ ਅੱਜ ਸਜ਼ਾ ਸੁਣਾਈ ਜਾਣੀ ਸੀ ਪਰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਿਚ ਬਹਿਸ ਪੂਰੀ ਨਹੀਂ ਹੋ ਸਕੀ, ਕਿਉਂਕਿ ਬਚਾਅ ਪੱਖ ਦੀ ਬਹਿਸ ਅਜੇ ਬਾਕੀ ਹੈ। ਇਸ ਦੇ ਚੱਲਦਿਆ ਸੀ.ਬੀ.ਆਈ ਅਦਾਲਤ ਨੇ ਫੈਸਲਾ 18 ਅਕਤੂਬਰ ਲਈ ਸੁਰੱਖਿਅਤ ਰੱਖ ਲਿਆ ਹੈ।