ਨਵੀਂ ਦਿੱਲੀ, 13 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,823 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 22,844 ਠੀਕ ਹੋਏ ਹਨ ਤੇ 226 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7823 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 106 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,01,743, ਸਰਗਰਮ ਮਾਮਲਿਆਂ ਦੀ ਗਿਣਤੀ 2,07,653, ਠੀਕ ਹੋਣ ਵਾਲਿਆਂ ਦੀ ਗਿਣਤੀ : 3,33,42,901, ਕੁੱਲ ਮੌਤਾਂ ਦੀ ਗਿਣਤੀ 4,51,189 ਅਤੇ 96,43,79,212 ਵੈਕਸੀਨੇਸ਼ਨ ਹੋ ਚੁੱਕੀ ਹੈ।