ਜਲੰਧਰ, 13 ਅਕਤੂਬਰ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਆਏ ਹੋਏ ਹਨ। ਉਨ੍ਹਾਂ ਦੀ ਜਲੰਧਰ-ਫਗਵਾੜਾ ਰੋਡ ‘ਤੇ Bath Castle ਵਿਖੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਹੋਣ ਵਾਲੀ ਮੀਟਿੰਗ ਦਾ ਪਤਾ ਲੱਗਦਿਆਂ ਹੀ ਕਿਸਾਨ ਕੇਜਰੀਵਾਲ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚ ਗਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਵੱਲੋਂ ਕਿਸਾਨਾਂ ਨਾਲ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਕਿਸਾਨਾਂ ਨੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਹਾਲਾਂਕਿ ਬਾਅਦ ਵਿਚ ਆਪ ਵਰਕਰ ਵੱਲੋਂ ਮਾਫੀ ਮੰਗੇ ਜਾਣ ‘ਤੇ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ।