ਨਵੀਂ ਦਿੱਲੀ, 13 ਅਕਤੂਬਰ – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕਾਂਗਰਸ ਦਾ ਵਫਦ ਰਾਹੁਲ ਗਾਂਧੀ ਦੀ ਅਗਵਾਈ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫਦ ਨੇ ਇੱਕ ਮੰਗ ਪੱਤਰ ਰਾਸ਼ਟਰਪਤੀ ਨੂੰ ਦਿੰਦੇ ਹੋਏ ਘਟਨਾ ਦੇ ਪੀੜਤ ਪੱਖ ਨੂੰ ਨਿਆਂ ਦਿਵਾਉਣ ਲਈ ਦਖਲ ਦੇਣ ਦੀ ਮੰਗ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਜੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ, ਕਿਉਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਮੌਜੂਦਗੀ ‘ਚ ਨਿਰਪੱਖ ਜਾਂਚ ਸੰਭਵ ਨਹੀਂ ਹੈ।ਇਸ ਤੋਂ ਇਲਾਵਾ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਹੀ ਸਰਕਾਰ ਨਾਲ ਮਾਮਲੇ ਉੱਪਰ ਚਰਚਾ ਦਾ ਭਰੋਸਾ ਦਿੱਤਾ ਹੈ।