ਕਪੂਰਥਲਾ, 13 ਅਕਤੂਬਰ – ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਮਾਨਾਂ ਤਲਵੰਡੀ (ਹਲਕਾ ਭੁਲੱਥ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਇਆ। ਇਸ ਮੌਕੇ ਐੱਸ.ਜੀ.ਪੀ.ਸੀ ਪ੍ਰਧਾਨ ਬੀਬੀ ਜਗੀਰ ਕੌਰ, ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇਂਦਿਆ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੰਦਿਆਂ ਦੁਖੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।