ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਗੁਰਦਾਸਪੁਰ, 13 ਅਕਤੂਬਰ – ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋਏ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੱਠਾ ਸੀੜਾ ਦੇ ਨਾਇਕ ਮਨਦੀਪ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ ਜਾਣਗੇ। ਇਹ ਐਲਾਨ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਂਅ ‘ਤੇ ਇੱਕ ਗੇਟ ਬਣਾਉਣ ਦਾ ਵੀ ਐਲਾਨ ਕੀਤਾ।

Leave a Reply

Your email address will not be published. Required fields are marked *