ਨਵੀਂ ਦਿੱਲੀ, 14 ਅਕਤੂਬਰ – ਦੇਸ਼ ਭਰ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਾ ਕਰਨ ਤੋਂ ਬਾਅਦ ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ।ਦਿੱਲੀ ‘ਚ ਪੈਟਰੋਲ ਅੱਜ 35 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ 104.79 ਰੁਪਏ, ਡੀਜ਼ਲ 93.54 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।ਇਸੇ ਤਰਾਂ ਮੁੰਬਈ ‘ਚ ਪੈਟਰੋਲ 36 ਪੈਸੇ ਮਹਿੰਗਾ ਹੋ ਕੇ 110.75 ਰੁਪਏ ਤੇ ਡੀਜ਼ਲ 37 ਪੈਸੇ ਮਹਿੰਗਾ ਹੋ ਕੇ 101.40 ਰੁਪਏ ਅਤੇ ਚੰਡੀਗੜ੍ਹ ‘ਚ ਪੈਟਰੋਲ 100.86 ਰੁਪਏ ਤੇ ਡੀਜ਼ਲ 93.34 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਕੱਚਾ ਤੇਲ ਬਾਜ਼ਾਰ ‘ਚ ਗਿਰਾਵਟ ਦੇ ਬਾਵਜ਼ੂਦ ਭਾਰਤ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।