ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,987 ਨਵੇਂ ਮਾਮਲੇ, 246 ਮੌਤਾਂ

ਨਵੀਂ ਦਿੱਲੀ, 14 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,946 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 19,808 ਠੀਕ ਹੋਏ ਹਨ ਤੇ 246 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 11,086 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 106 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,20,730, ਸਰਗਰਮ ਮਾਮਲਿਆਂ ਦੀ ਗਿਣਤੀ 2,06,586, ਠੀਕ ਹੋਣ ਵਾਲਿਆਂ ਦੀ ਗਿਣਤੀ 3,33,62,709, ਕੁੱਲ ਮੌਤਾਂ ਦੀ ਗਿਣਤੀ 4,51,435 ਅਤੇ 96,82,20,997 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *