ਚੰਡੀਗੜ੍ਹ, 14 ਅਕਤੂਬਰ – ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਬੀ.ਐੱਸ.ਐਫ ਦੇ ਵਧਾਏ ਗਏ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਹੋਏ। ਗਵਰਨਰ ਹਾਊਸ ਨੇੜੇ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰੰਤੂ ਉਨ੍ਹਾਂ ਦੇ ਨਾ ਰੁਕਣ ‘ਤੇ ਪੁਲਿਸ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਸੁਖਬੀਰ ਬਾਦਲ ਹੋਰ ਆਗੂਆਂ ਸਣੇ ਥਾਣੇ ਵਿਚ ਹੀ ਧਰਨੇ ‘ਤੇ ਬੈਠ ਗਏ।