ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਅੱਗੇ 16 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕਰੇਗੀ ਅੰਗਹੀਣ ਅਤੇ ਬਲਾਈਂਡ ਯੂਨੀਅਨ

ਫਗਵਾੜਾ, 14 ਅਕਤੂਬਰ – ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਵੱਲੋਂ ਮਿਤੀ 16 ਅਕਤੂਬਰ ਦਿਨ ਸ਼ਨੀਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਤੋਂ ਇਕੱਠੇ ਹੋ ਕੇ ਮਾਨਯੋਗ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਖਰੜ ਵਿਖੇ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਅਣਗੌਲਿਆਂ ਕੀਤਾ ਗਿਆ ਸੀ ਪ੍ਰੰਤੂ ਜਦੋਂ ਦੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਬਣੇ ਹਨ ਤਾਂ ਉਦੋਂ ਤੋਂ ਹੀ ਅੰਗਹੀਣ ਵਰਗ ਨੂੰ ਦੋਬਾਰਾ ਫਿਰ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਜਾਗੀ ਹੈ ਇਸ ਲਈ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਵੱਲੋਂ ਭਿਖੀਵਿੰਡ, ਖੇਮਕਰਨ, ਝਬਾਲ, ਤਰਨਤਾਰਨ ਸਾਹਿਬ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ,ਮਾਨਸਾ, ਹੁਸ਼ਿਆਰਪੁਰ ਆਦਿ ਜਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਅੰਗਹੀਣ ਵਿਅਕਤੀ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪੱਧਰੀ ਰੋਸ ਮੁਜਾਹਰਾ ਕਰਨ ਤੋਂ ਬਾਅਦ ਉੱਥੇ ਹੀ ਸ਼ਾਂਤਮਈ ਢੰਗ ਨਾਲ ਪੱਕਾ ਧਰਨਾ ਲਗਾਇਆ ਜਾਵੇਗਾ ਜਦੋਂ ਤੱਕ ਕਿ ਸਾਡੀਆਂ ਮੁੱਖ ਮੰਗਾਂ ਦਾ ਹੱਲ ਨਹੀਂ ਕੱਢਿਆ ਜਾਂਦਾ ਅਤੇ ਮੰਗ ਪੱਤਰ ਮੇਲ ਕਰਕੇ ਮੰਗਾਂ ਸਬੰਧੀ ਚੰਨੀ ਸਾਬ ਦੇ ਧਿਆਨ ਵਿੱਚ ਲਿਆ ਚੁੱਕੇ ਹਾਂ।

Leave a Reply

Your email address will not be published. Required fields are marked *