ਚੰਡੀਗੜ੍ਹ, 14 ਅਕਤੂਬਰ – ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਵਿਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਸਹਿਕਾਰੀ ਬੈਂਕਾਂ ‘ਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ।